16ਯਿਸ਼ੂ ਨੇ ਪੁੱਛਿਆ, “ਤੁਸੀਂ ਉਹਨਾਂ ਨਾਲ ਕਿਸ ਬਾਰੇ ਬਹਿਸ ਕਰ ਰਹੇ ਹੋ?”
17ਭੀੜ ਵਿੱਚੋਂ ਇੱਕ ਆਦਮੀ ਨੇ ਉੱਤਰ ਦਿੱਤਾ, “ਗੁਰੂ ਜੀ, ਮੈਂ ਆਪਣੇ ਪੁੱਤਰ ਨੂੰ ਤੁਹਾਡੇ ਕੋਲ ਲਿਆਇਆ ਹਾਂ ਇਸ ਨੂੰ ਇੱਕ ਗੂੰਗਾ ਕਰਨ ਵਾਲੀ ਆਤਮਾ ਚਿੰਬੜੀ ਹੋਈ ਹੈ।
18ਜਦੋਂ ਵੀ ਇਹ ਦੁਸ਼ਟ ਆਤਮਾ ਉਸਨੂੰ ਫੜ ਲੈਂਦੀ ਹੈ, ਇਹ ਉਸਨੂੰ ਜ਼ਮੀਨ ਤੇ ਸੁੱਟ ਦਿੰਦੀ ਹੈ। ਉਸਦੇ ਮੂੰਹ ਵਿੱਚੋਂ ਝੱਗ ਨਿਕਲਦੀ ਹੈ ਅਤੇ ਉਹ ਆਪਣੇ ਦੰਦ ਪੀਂਹਦਾ ਅਤੇ ਕਠੋਰ ਹੋ ਜਾਂਦਾ ਹੈ। ਮੈਂ ਤੁਹਾਡੇ ਚੇਲਿਆਂ ਨੂੰ ਆਤਮਾ ਕੱਢਣ ਲਈ ਕਿਹਾ, ਪਰ ਉਹ ਉਸ ਵਿੱਚੋਂ ਕੱਢ ਨਾ ਸਕੇ।”
19ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਹੇ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ, ਕਿੰਨਾ ਚਿਰ ਮੈਂ ਤੁਹਾਡੇ ਨਾਲ ਰਹਾਂਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਮੁੰਡੇ ਨੂੰ ਮੇਰੇ ਕੋਲ ਲਿਆਓ।”
20ਲੋਕ ਉਸ ਮੁੰਡੇ ਨੂੰ ਯਿਸ਼ੂ ਕੋਲ ਲੈ ਆਏ। ਜਦੋਂ ਦੁਸ਼ਟ ਆਤਮਾ ਨੇ ਯਿਸ਼ੂ ਨੂੰ ਵੇਖਿਆ, ਤਾਂ ਉਸ ਨੇ ਤੁਰੰਤ ਹੀ ਲੜਕੇ ਨੂੰ ਬਹੁਤ ਮਰੋੜਿਆ ਅਤੇ ਉਹ ਜ਼ਮੀਨ ਤੇ ਡਿੱਗ ਪਿਆ ਅਤੇ ਮੂੰਹ ਤੋਂ ਝੱਗ ਛੱਡਦਾ ਹੋਇਆ ਲੇਟਣ ਲੱਗਾ।