ਮਾਰਕਸ 9

ਦੁਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਦੀ ਸੀ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ ਤਾਂ ਸਾਡੇ ਉੱਤੇ ਤਰਸ ਖਾਓ ਅਤੇ ਸਾਡੀ ਸਹਾਇਤਾ ਕਰੋ।”

Mark 9:22 (UKJV) And frequently it has cast him into the fire, and into the waters, to destroy him: but if you can do any thing, have compassion on us, and help us.

20ਲੋਕ ਉਸ ਮੁੰਡੇ ਨੂੰ ਯਿਸ਼ੂ ਕੋਲ ਲੈ ਆਏ। ਜਦੋਂ ਦੁਸ਼ਟ ਆਤਮਾ ਨੇ ਯਿਸ਼ੂ ਨੂੰ ਵੇਖਿਆ, ਤਾਂ ਉਸ ਨੇ ਤੁਰੰਤ ਹੀ ਲੜਕੇ ਨੂੰ ਬਹੁਤ ਮਰੋੜਿਆ ਅਤੇ ਉਹ ਜ਼ਮੀਨ ਤੇ ਡਿੱਗ ਪਿਆ ਅਤੇ ਮੂੰਹ ਤੋਂ ਝੱਗ ਛੱਡਦਾ ਹੋਇਆ ਲੇਟਣ ਲੱਗਾ।

21ਯਿਸ਼ੂ ਨੇ ਮੁੰਡੇ ਦੇ ਪਿਤਾ ਨੂੰ ਪੁੱਛਿਆ, “ਇਸ ਦਾ ਇਹ ਹਾਲ ਕਦੋਂ ਤੋਂ ਹੈ?” ਉਸ ਨੇ ਜਵਾਬ ਦਿੱਤਾ, “ਬਚਪਨ ਤੋਂ ਹੀ।

22ਦੁਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਦੀ ਸੀ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ ਤਾਂ ਸਾਡੇ ਉੱਤੇ ਤਰਸ ਖਾਓ ਅਤੇ ਸਾਡੀ ਸਹਾਇਤਾ ਕਰੋ।”

23ਯਿਸ਼ੂ ਨੇ ਕਿਹਾ, “ਜੇ ਤੁਸੀਂ ਕਰ ਸਕਦੇ ਹੋ? ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸਭ ਕੁਝ ਹੋ ਸਕਦਾ ਹੈ।”

24ਤੁਰੰਤ ਹੀ ਲੜਕੇ ਦੇ ਪਿਤਾ ਨੇ ਉੱਚੀ ਆਵਾਜ਼ ਵਿੱਚ ਕਿਹਾ, “ਮੈਂ ਵਿਸ਼ਵਾਸ ਕਰਦਾ ਹਾਂ; ਮੇਰੇ ਅਵਿਸ਼ਵਾਸ ਨੂੰ ਦੂਰ ਕਰਨ ਵਿੱਚ ਮੇਰੀ ਮਦਦ ਕਰੋ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.