21ਯਿਸ਼ੂ ਨੇ ਮੁੰਡੇ ਦੇ ਪਿਤਾ ਨੂੰ ਪੁੱਛਿਆ, “ਇਸ ਦਾ ਇਹ ਹਾਲ ਕਦੋਂ ਤੋਂ ਹੈ?” ਉਸ ਨੇ ਜਵਾਬ ਦਿੱਤਾ, “ਬਚਪਨ ਤੋਂ ਹੀ।
22ਦੁਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਦੀ ਸੀ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ ਤਾਂ ਸਾਡੇ ਉੱਤੇ ਤਰਸ ਖਾਓ ਅਤੇ ਸਾਡੀ ਸਹਾਇਤਾ ਕਰੋ।”
23ਯਿਸ਼ੂ ਨੇ ਕਿਹਾ, “ਜੇ ਤੁਸੀਂ ਕਰ ਸਕਦੇ ਹੋ? ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸਭ ਕੁਝ ਹੋ ਸਕਦਾ ਹੈ।”
24ਤੁਰੰਤ ਹੀ ਲੜਕੇ ਦੇ ਪਿਤਾ ਨੇ ਉੱਚੀ ਆਵਾਜ਼ ਵਿੱਚ ਕਿਹਾ, “ਮੈਂ ਵਿਸ਼ਵਾਸ ਕਰਦਾ ਹਾਂ; ਮੇਰੇ ਅਵਿਸ਼ਵਾਸ ਨੂੰ ਦੂਰ ਕਰਨ ਵਿੱਚ ਮੇਰੀ ਮਦਦ ਕਰੋ!”
25ਜਦੋਂ ਯਿਸ਼ੂ ਨੇ ਵੇਖਿਆ ਕਿ ਭੀੜ ਉਸ ਜਗ੍ਹਾ ਵੱਲ ਭੱਜ ਰਹੀ ਹੈ, ਤਾਂ ਯਿਸ਼ੂ ਨੇ ਅਸ਼ੁੱਧ ਆਤਮਾ ਨੂੰ ਝਿੜਕਦੇ ਹੋਏ ਕਿਹਾ, “ਹੇ ਗੂੰਗੀ ਅਤੇ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ, ਉਸ ਵਿੱਚੋਂ ਬਾਹਰ ਆ ਜਾ ਅਤੇ ਕਦੀ ਵੀ ਉਸ ਵਿੱਚ ਮੁੜ ਨਾ ਵੜੀਂ।”