ਮਾਰਕਸ 9

ਪਰ ਯਿਸ਼ੂ ਨੇ ਉਸਦਾ ਹੱਥ ਫੜ੍ਹ ਕੇ ਉਠਾਇਆ ਅਤੇ ਉਹ ਆਪਣੇ ਪੈਰਾਂ ਤੇ ਖੜ੍ਹਾ ਹੋ ਗਿਆ।

Mark 9:27 (UKJV) But Jesus took him by the hand, and lifted him up; and he arose.

25ਜਦੋਂ ਯਿਸ਼ੂ ਨੇ ਵੇਖਿਆ ਕਿ ਭੀੜ ਉਸ ਜਗ੍ਹਾ ਵੱਲ ਭੱਜ ਰਹੀ ਹੈ, ਤਾਂ ਯਿਸ਼ੂ ਨੇ ਅਸ਼ੁੱਧ ਆਤਮਾ ਨੂੰ ਝਿੜਕਦੇ ਹੋਏ ਕਿਹਾ, “ਹੇ ਗੂੰਗੀ ਅਤੇ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ, ਉਸ ਵਿੱਚੋਂ ਬਾਹਰ ਆ ਜਾ ਅਤੇ ਕਦੀ ਵੀ ਉਸ ਵਿੱਚ ਮੁੜ ਨਾ ਵੜੀਂ।”

26ਦੁਸ਼ਟ ਆਤਮਾ ਪਰੇਸ਼ਾਨ ਹੋ ਗਈ ਅਤੇ ਉਸ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ। ਲੜਕਾ ਮੁਰਦਾ ਜਿਹਾ ਹੋ ਗਿਆ। ਕਿ ਕਈਆਂ ਨੇ ਕਿਹਾ, “ਉਹ ਮਰ ਗਿਆ ਹੈ।”

27ਪਰ ਯਿਸ਼ੂ ਨੇ ਉਸਦਾ ਹੱਥ ਫੜ੍ਹ ਕੇ ਉਠਾਇਆ ਅਤੇ ਉਹ ਆਪਣੇ ਪੈਰਾਂ ਤੇ ਖੜ੍ਹਾ ਹੋ ਗਿਆ।

28ਜਦੋਂ ਯਿਸ਼ੂ ਘਰ ਦੇ ਅੰਦਰ ਚਲਾ ਗਿਆ ਸੀ, ਉਸਦੇ ਚੇਲਿਆਂ ਨੇ ਉਸਨੂੰ ਇਕਾਂਤ ਵਿੱਚ ਪੁੱਛਿਆ, “ਅਸੀਂ ਇਸ ਨੂੰ ਕਿਉਂ ਨਹੀਂ ਕੱਢ ਸਕੇ?”

29ਉਸਨੇ ਜਵਾਬ ਦਿੱਤਾ, “ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.