ਮਾਰਕਸ 9

ਉਸਨੇ ਜਵਾਬ ਦਿੱਤਾ, “ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।”

Mark 9:29 (UKJV) And he said unto them, This kind can come forth by nothing, but by prayer and fasting.

27ਪਰ ਯਿਸ਼ੂ ਨੇ ਉਸਦਾ ਹੱਥ ਫੜ੍ਹ ਕੇ ਉਠਾਇਆ ਅਤੇ ਉਹ ਆਪਣੇ ਪੈਰਾਂ ਤੇ ਖੜ੍ਹਾ ਹੋ ਗਿਆ।

28ਜਦੋਂ ਯਿਸ਼ੂ ਘਰ ਦੇ ਅੰਦਰ ਚਲਾ ਗਿਆ ਸੀ, ਉਸਦੇ ਚੇਲਿਆਂ ਨੇ ਉਸਨੂੰ ਇਕਾਂਤ ਵਿੱਚ ਪੁੱਛਿਆ, “ਅਸੀਂ ਇਸ ਨੂੰ ਕਿਉਂ ਨਹੀਂ ਕੱਢ ਸਕੇ?”

29ਉਸਨੇ ਜਵਾਬ ਦਿੱਤਾ, “ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।”

30ਉਹ ਉਸ ਜਗ੍ਹਾ ਨੂੰ ਛੱਡ ਕੇ ਗਲੀਲ ਵਿੱਚੋਂ ਦੀ ਲੰਘੇ। ਯਿਸ਼ੂ ਨਹੀਂ ਚਾਹੁੰਦਾ ਸੀ ਕਿ ਕਿਸੇ ਨੂੰ ਪਤਾ ਹੋਵੇ ਕਿ ਉਹ ਕਿੱਥੇ ਸਨ,

31ਕਿਉਂਕਿ ਉਹ ਆਪਣੇ ਚੇਲਿਆਂ ਨੂੰ ਉਪਦੇਸ਼ ਦੇ ਰਹੇ ਸਨ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ। ਉਹ ਉਸਨੂੰ ਮਾਰ ਦੇਣਗੇ ਅਤੇ ਤਿੰਨ ਦਿਨਾਂ ਬਾਅਦ ਉਹ ਜੀ ਉੱਠੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.