ਮਾਰਕਸ 9

ਉਹ ਦੇ ਕੱਪੜੇ ਚਮਕਦਾਰ ਚਿੱਟੇ ਹੋ ਗਏ, ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।

Mark 9:3 (UKJV) And his raiment became shining, exceeding white as snow; so as no launderer on earth can white them.

1ਅਤੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਕਈ ਇਹਨਾਂ ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਮੌਤ ਦਾ ਸੁਆਦ ਨਹੀਂ ਚੱਖਣਗੇ ਜਦੋਂ ਤੱਕ ਉਹ ਪਰਮੇਸ਼ਵਰ ਦੇ ਰਾਜ ਨੂੰ ਸ਼ਕਤੀ ਨਾਲ ਆਉਂਦਿਆਂ ਦੇਖ ਨਾ ਲੈਣ।”

2ਛੇ ਦਿਨਾਂ ਬਾਅਦ ਯਿਸ਼ੂ ਪਤਰਸ, ਯਾਕੋਬ ਅਤੇ ਯੋਹਨ ਨੂੰ ਆਪਣੇ ਨਾਲ ਲਿਆ ਅਤੇ ਉਹਨਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਲੈ ਗਿਆ, ਜਿੱਥੇ ਉਹ ਸਾਰੇ ਇਕੱਲੇ ਸਨ। ਉੱਥੇ ਉਹਨਾਂ ਦੇ ਸਾਹਮਣੇ ਯਿਸ਼ੂ ਦਾ ਰੂਪ ਬਦਲ ਗਿਆ।

3ਉਹ ਦੇ ਕੱਪੜੇ ਚਮਕਦਾਰ ਚਿੱਟੇ ਹੋ ਗਏ, ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।

4ਅਤੇ ਉਹਨਾਂ ਨੂੰ ਸਾਹਮਣੇ, ਏਲੀਯਾਹ ਅਤੇ ਮੋਸ਼ੇਹ ਯਿਸ਼ੂ ਨਾਲ ਗੱਲਾਂ ਕਰਦੇ ਦਿਖਾਈ ਦਿੱਤੇ।

5ਪਤਰਸ ਨੇ ਯਿਸ਼ੂ ਨੂੰ ਆਖਿਆ, “ਗੁਰੂ ਜੀ, ਸਾਡੇ ਲਈ ਇੱਥੇ ਹੋਣਾ ਕਿੰਨਾ ਚੰਗਾ ਹੈ। ਆਓ ਆਪਾਂ ਇੱਥੇ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.