ਮਾਰਕਸ 9

ਉਹ ਉਸ ਜਗ੍ਹਾ ਨੂੰ ਛੱਡ ਕੇ ਗਲੀਲ ਵਿੱਚੋਂ ਦੀ ਲੰਘੇ। ਯਿਸ਼ੂ ਨਹੀਂ ਚਾਹੁੰਦਾ ਸੀ ਕਿ ਕਿਸੇ ਨੂੰ ਪਤਾ ਹੋਵੇ ਕਿ ਉਹ ਕਿੱਥੇ ਸਨ,

Mark 9:30 (UKJV) And they departed thence, and passed through Galilee; and he would not that any man should know it.

28ਜਦੋਂ ਯਿਸ਼ੂ ਘਰ ਦੇ ਅੰਦਰ ਚਲਾ ਗਿਆ ਸੀ, ਉਸਦੇ ਚੇਲਿਆਂ ਨੇ ਉਸਨੂੰ ਇਕਾਂਤ ਵਿੱਚ ਪੁੱਛਿਆ, “ਅਸੀਂ ਇਸ ਨੂੰ ਕਿਉਂ ਨਹੀਂ ਕੱਢ ਸਕੇ?”

29ਉਸਨੇ ਜਵਾਬ ਦਿੱਤਾ, “ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।”

30ਉਹ ਉਸ ਜਗ੍ਹਾ ਨੂੰ ਛੱਡ ਕੇ ਗਲੀਲ ਵਿੱਚੋਂ ਦੀ ਲੰਘੇ। ਯਿਸ਼ੂ ਨਹੀਂ ਚਾਹੁੰਦਾ ਸੀ ਕਿ ਕਿਸੇ ਨੂੰ ਪਤਾ ਹੋਵੇ ਕਿ ਉਹ ਕਿੱਥੇ ਸਨ,

31ਕਿਉਂਕਿ ਉਹ ਆਪਣੇ ਚੇਲਿਆਂ ਨੂੰ ਉਪਦੇਸ਼ ਦੇ ਰਹੇ ਸਨ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ। ਉਹ ਉਸਨੂੰ ਮਾਰ ਦੇਣਗੇ ਅਤੇ ਤਿੰਨ ਦਿਨਾਂ ਬਾਅਦ ਉਹ ਜੀ ਉੱਠੇਗਾ।”

32ਪਰ ਉਹ ਉਸਨੂੰ ਸਮਝ ਨਾ ਸਕੇ ਅਤੇ ਉਹ ਇਸ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.