ਮਾਰਕਸ 9

ਕਿਉਂਕਿ ਉਹ ਆਪਣੇ ਚੇਲਿਆਂ ਨੂੰ ਉਪਦੇਸ਼ ਦੇ ਰਹੇ ਸਨ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ। ਉਹ ਉਸਨੂੰ ਮਾਰ ਦੇਣਗੇ ਅਤੇ ਤਿੰਨ ਦਿਨਾਂ ਬਾਅਦ ਉਹ ਜੀ ਉੱਠੇਗਾ।”

Mark 9:31 (UKJV) For he taught his disciples, and said unto them, The Son of man is delivered into the hands of men, and they shall kill him; and after that he is killed, he shall rise the third day.

29ਉਸਨੇ ਜਵਾਬ ਦਿੱਤਾ, “ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।”

30ਉਹ ਉਸ ਜਗ੍ਹਾ ਨੂੰ ਛੱਡ ਕੇ ਗਲੀਲ ਵਿੱਚੋਂ ਦੀ ਲੰਘੇ। ਯਿਸ਼ੂ ਨਹੀਂ ਚਾਹੁੰਦਾ ਸੀ ਕਿ ਕਿਸੇ ਨੂੰ ਪਤਾ ਹੋਵੇ ਕਿ ਉਹ ਕਿੱਥੇ ਸਨ,

31ਕਿਉਂਕਿ ਉਹ ਆਪਣੇ ਚੇਲਿਆਂ ਨੂੰ ਉਪਦੇਸ਼ ਦੇ ਰਹੇ ਸਨ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ। ਉਹ ਉਸਨੂੰ ਮਾਰ ਦੇਣਗੇ ਅਤੇ ਤਿੰਨ ਦਿਨਾਂ ਬਾਅਦ ਉਹ ਜੀ ਉੱਠੇਗਾ।”

32ਪਰ ਉਹ ਉਸਨੂੰ ਸਮਝ ਨਾ ਸਕੇ ਅਤੇ ਉਹ ਇਸ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।

33ਉਹ ਕਫ਼ਰਨਹੂਮ ਵਿੱਚ ਆਏ। ਜਦੋਂ ਉਹ ਘਰ ਵਿੱਚ ਸੀ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਰਸਤੇ ਵਿੱਚ ਕਿਸ ਬਾਰੇ ਬਹਿਸ ਕਰ ਰਹੇ ਸੀ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.