ਮਾਰਕਸ 9

ਪਰ ਉਹ ਉਸਨੂੰ ਸਮਝ ਨਾ ਸਕੇ ਅਤੇ ਉਹ ਇਸ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।

Mark 9:32 (UKJV) But they understood not that saying, and were afraid to ask him.

30ਉਹ ਉਸ ਜਗ੍ਹਾ ਨੂੰ ਛੱਡ ਕੇ ਗਲੀਲ ਵਿੱਚੋਂ ਦੀ ਲੰਘੇ। ਯਿਸ਼ੂ ਨਹੀਂ ਚਾਹੁੰਦਾ ਸੀ ਕਿ ਕਿਸੇ ਨੂੰ ਪਤਾ ਹੋਵੇ ਕਿ ਉਹ ਕਿੱਥੇ ਸਨ,

31ਕਿਉਂਕਿ ਉਹ ਆਪਣੇ ਚੇਲਿਆਂ ਨੂੰ ਉਪਦੇਸ਼ ਦੇ ਰਹੇ ਸਨ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ। ਉਹ ਉਸਨੂੰ ਮਾਰ ਦੇਣਗੇ ਅਤੇ ਤਿੰਨ ਦਿਨਾਂ ਬਾਅਦ ਉਹ ਜੀ ਉੱਠੇਗਾ।”

32ਪਰ ਉਹ ਉਸਨੂੰ ਸਮਝ ਨਾ ਸਕੇ ਅਤੇ ਉਹ ਇਸ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।

33ਉਹ ਕਫ਼ਰਨਹੂਮ ਵਿੱਚ ਆਏ। ਜਦੋਂ ਉਹ ਘਰ ਵਿੱਚ ਸੀ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਰਸਤੇ ਵਿੱਚ ਕਿਸ ਬਾਰੇ ਬਹਿਸ ਕਰ ਰਹੇ ਸੀ?”

34ਪਰ ਉਹ ਚੁੱਪ ਰਹੇ ਕਿਉਂਕਿ ਰਸਤੇ ਵਿੱਚ ਉਹਨਾਂ ਨੇ ਬਹਿਸ ਕੀਤੀ ਸੀ ਜੋ ਸਾਡੇ ਵਿੱਚੋਂ ਸਭ ਤੋਂ ਵੱਡਾ ਕੌਣ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.