33ਉਹ ਕਫ਼ਰਨਹੂਮ ਵਿੱਚ ਆਏ। ਜਦੋਂ ਉਹ ਘਰ ਵਿੱਚ ਸੀ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਰਸਤੇ ਵਿੱਚ ਕਿਸ ਬਾਰੇ ਬਹਿਸ ਕਰ ਰਹੇ ਸੀ?”
34ਪਰ ਉਹ ਚੁੱਪ ਰਹੇ ਕਿਉਂਕਿ ਰਸਤੇ ਵਿੱਚ ਉਹਨਾਂ ਨੇ ਬਹਿਸ ਕੀਤੀ ਸੀ ਜੋ ਸਾਡੇ ਵਿੱਚੋਂ ਸਭ ਤੋਂ ਵੱਡਾ ਕੌਣ ਹੈ?
35ਫਿਰ ਬੈਠ ਕੇ ਯਿਸ਼ੂ ਨੇ ਬਾਰ੍ਹਾਂ ਨੂੰ ਬੁਲਾਇਆ ਅਤੇ ਕਿਹਾ, “ਜਿਹੜਾ ਵੀ ਪਹਿਲੇ ਹੋਣਾ ਚਾਹੁੰਦਾ ਹੈ, ਉਹ ਆਖਰੀ ਅਤੇ ਸਭ ਦਾ ਦਾਸ ਹੋਣਾ ਚਾਹੀਦਾ ਹੈ।”
36ਉਸਨੇ ਇੱਕ ਛੋਟੇ ਬੱਚੇ ਨੂੰ ਲਿਆ। ਜਿਸ ਨੂੰ ਉਸਨੇ ਉਹਨਾਂ ਦੇ ਵਿੱਚਕਾਰ ਖੜ੍ਹਾ ਕਰ ਦਿੱਤਾ। ਅਤੇ ਉਸ ਨੂੰ ਗੋਦ ਵਿੱਚ ਚੁੱਕ ਕੇ ਉਹਨਾਂ ਨੂੰ ਕਿਹਾ,
37“ਜਿਹੜਾ ਵੀ ਮੇਰੇ ਨਾਮ ਵਿੱਚ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਕਬੂਲ ਕਰਦਾ ਹੈ, ਉਹ ਮੈਨੂੰ ਕਬੂਲ ਕਰਦਾ ਹੈ; ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”