35ਫਿਰ ਬੈਠ ਕੇ ਯਿਸ਼ੂ ਨੇ ਬਾਰ੍ਹਾਂ ਨੂੰ ਬੁਲਾਇਆ ਅਤੇ ਕਿਹਾ, “ਜਿਹੜਾ ਵੀ ਪਹਿਲੇ ਹੋਣਾ ਚਾਹੁੰਦਾ ਹੈ, ਉਹ ਆਖਰੀ ਅਤੇ ਸਭ ਦਾ ਦਾਸ ਹੋਣਾ ਚਾਹੀਦਾ ਹੈ।”
36ਉਸਨੇ ਇੱਕ ਛੋਟੇ ਬੱਚੇ ਨੂੰ ਲਿਆ। ਜਿਸ ਨੂੰ ਉਸਨੇ ਉਹਨਾਂ ਦੇ ਵਿੱਚਕਾਰ ਖੜ੍ਹਾ ਕਰ ਦਿੱਤਾ। ਅਤੇ ਉਸ ਨੂੰ ਗੋਦ ਵਿੱਚ ਚੁੱਕ ਕੇ ਉਹਨਾਂ ਨੂੰ ਕਿਹਾ,
37“ਜਿਹੜਾ ਵੀ ਮੇਰੇ ਨਾਮ ਵਿੱਚ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਕਬੂਲ ਕਰਦਾ ਹੈ, ਉਹ ਮੈਨੂੰ ਕਬੂਲ ਕਰਦਾ ਹੈ; ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”
38ਯੋਹਨ ਨੇ ਕਿਹਾ, “ਗੁਰੂ ਜੀ, ਅਸੀਂ ਕਿਸੇ ਨੂੰ ਤੁਹਾਡੇ ਨਾਮ ਤੇ ਭੂਤਾਂ ਨੂੰ ਕੱਢਦੇ ਵੇਖਿਆ ਅਤੇ ਅਸੀਂ ਉਸ ਨੂੰ ਰੋਕਿਆ, ਕਿਉਂਕਿ ਉਹ ਸਾਡੇ ਵਿੱਚੋਂ ਨਹੀਂ ਸੀ।”
39ਯਿਸ਼ੂ ਨੇ ਕਿਹਾ, “ਉਸਨੂੰ ਨਾ ਰੋਕੋ, ਕਿਉਂਕਿ ਜਿਹੜਾ ਵੀ ਮੇਰੇ ਨਾਮ ਵਿੱਚ ਕੋਈ ਚਮਤਕਾਰ ਕਰਦਾ ਹੈ, ਅਗਲੇ ਹੀ ਪਲ ਵਿੱਚ ਉਹ ਮੇਰੇ ਬਾਰੇ ਕੁਝ ਬੁਰਾ ਨਹੀਂ ਕਹਿ ਸਕਦਾ,