ਮਾਰਕਸ 9

ਕਿਉਂਕਿ ਜਿਹੜਾ ਸਾਡੇ ਵਿਰੁੱਧ ਨਹੀਂ ਹੈ ਉਹ ਸਾਡੇ ਨਾਲ ਹੈ।

Mark 9:40 (UKJV) For he that is not against us is on our part.

38ਯੋਹਨ ਨੇ ਕਿਹਾ, “ਗੁਰੂ ਜੀ, ਅਸੀਂ ਕਿਸੇ ਨੂੰ ਤੁਹਾਡੇ ਨਾਮ ਤੇ ਭੂਤਾਂ ਨੂੰ ਕੱਢਦੇ ਵੇਖਿਆ ਅਤੇ ਅਸੀਂ ਉਸ ਨੂੰ ਰੋਕਿਆ, ਕਿਉਂਕਿ ਉਹ ਸਾਡੇ ਵਿੱਚੋਂ ਨਹੀਂ ਸੀ।”

39ਯਿਸ਼ੂ ਨੇ ਕਿਹਾ, “ਉਸਨੂੰ ਨਾ ਰੋਕੋ, ਕਿਉਂਕਿ ਜਿਹੜਾ ਵੀ ਮੇਰੇ ਨਾਮ ਵਿੱਚ ਕੋਈ ਚਮਤਕਾਰ ਕਰਦਾ ਹੈ, ਅਗਲੇ ਹੀ ਪਲ ਵਿੱਚ ਉਹ ਮੇਰੇ ਬਾਰੇ ਕੁਝ ਬੁਰਾ ਨਹੀਂ ਕਹਿ ਸਕਦਾ,

40ਕਿਉਂਕਿ ਜਿਹੜਾ ਸਾਡੇ ਵਿਰੁੱਧ ਨਹੀਂ ਹੈ ਉਹ ਸਾਡੇ ਨਾਲ ਹੈ।

41ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਨਾਮ ਤੇ ਤੁਹਾਨੂੰ ਇੱਕ ਗਿਲਾਸ ਪਾਣੀ ਦੇਵੇਗਾ ਕਿਉਂਕਿ ਤੁਸੀਂ ਮਸੀਹਾ ਦੇ ਹੋ, ਉਹ ਆਪਣਾ ਇਨਾਮ ਕਦੀ ਨਹੀਂ ਗੁਆਵੇਗਾ।

42“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਜੇ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹਿਆ ਜਾਂਦਾ ਅਤੇ ਉਸਨੂੰ ਸਮੁੰਦਰ ਵਿੱਚ ਸੁੱਟਿਆ ਜਾਂਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.