ਮਾਰਕਸ 9

ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਨਾਮ ਤੇ ਤੁਹਾਨੂੰ ਇੱਕ ਗਿਲਾਸ ਪਾਣੀ ਦੇਵੇਗਾ ਕਿਉਂਕਿ ਤੁਸੀਂ ਮਸੀਹਾ ਦੇ ਹੋ, ਉਹ ਆਪਣਾ ਇਨਾਮ ਕਦੀ ਨਹੀਂ ਗੁਆਵੇਗਾ।

Mark 9:41 (UKJV) For whosoever shall give you a cup of water to drink in my name, because all of you belong to Christ, verily I say unto you, he shall not lose his reward.

39ਯਿਸ਼ੂ ਨੇ ਕਿਹਾ, “ਉਸਨੂੰ ਨਾ ਰੋਕੋ, ਕਿਉਂਕਿ ਜਿਹੜਾ ਵੀ ਮੇਰੇ ਨਾਮ ਵਿੱਚ ਕੋਈ ਚਮਤਕਾਰ ਕਰਦਾ ਹੈ, ਅਗਲੇ ਹੀ ਪਲ ਵਿੱਚ ਉਹ ਮੇਰੇ ਬਾਰੇ ਕੁਝ ਬੁਰਾ ਨਹੀਂ ਕਹਿ ਸਕਦਾ,

40ਕਿਉਂਕਿ ਜਿਹੜਾ ਸਾਡੇ ਵਿਰੁੱਧ ਨਹੀਂ ਹੈ ਉਹ ਸਾਡੇ ਨਾਲ ਹੈ।

41ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਨਾਮ ਤੇ ਤੁਹਾਨੂੰ ਇੱਕ ਗਿਲਾਸ ਪਾਣੀ ਦੇਵੇਗਾ ਕਿਉਂਕਿ ਤੁਸੀਂ ਮਸੀਹਾ ਦੇ ਹੋ, ਉਹ ਆਪਣਾ ਇਨਾਮ ਕਦੀ ਨਹੀਂ ਗੁਆਵੇਗਾ।

42“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਜੇ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹਿਆ ਜਾਂਦਾ ਅਤੇ ਉਸਨੂੰ ਸਮੁੰਦਰ ਵਿੱਚ ਸੁੱਟਿਆ ਜਾਂਦਾ।

43ਜੇ ਤੇਰਾ ਹੱਥ ਤੈਨੂੰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਤੁਹਾਡੇ ਲਈ ਇੱਕ ਹੱਥ ਨਾਲ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚੰਗਾ ਹੈ, ਜੋ ਦੋ ਹੱਥਾਂ ਨਾਲ ਨਰਕ ਵਿੱਚ ਜਾਵੇ ਜਿੱਥੇ ਅੱਗ ਕਦੇ ਨਹੀਂ ਬੁਝਦੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.