46ਜਿੱਥੇ, “ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ, ਅਤੇ ਅੱਗ ਕਦੀ ਨਹੀਂ ਬੁਝਦੀ।”
47ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਇੱਕ ਅੱਖ ਨਾਲ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
48ਜਿੱਥੇ, “ਉੱਥੋਂ ਦਾ ਕੀੜਾ ਕਦੀ ਨਹੀਂ ਮਰਦਾ, ਅਤੇ ਨਾ ਕਦੀ ਅੱਗ ਬੁਝਦੀ।”
49ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ।
50“ਨਮਕ ਚੰਗਾ ਹੈ, ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਆਪਣੇ ਵਿੱਚ ਨਮਕ ਰੱਖੋ ਅਤੇ ਇੱਕ-ਦੂਜੇ ਨਾਲ ਮੇਲ-ਮਿਲਾਪ ਰੱਖੋ।”