ਮਾਰਕਸ 9

ਪਤਰਸ ਨੇ ਯਿਸ਼ੂ ਨੂੰ ਆਖਿਆ, “ਗੁਰੂ ਜੀ, ਸਾਡੇ ਲਈ ਇੱਥੇ ਹੋਣਾ ਕਿੰਨਾ ਚੰਗਾ ਹੈ। ਆਓ ਆਪਾਂ ਇੱਥੇ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।”

Mark 9:5 (UKJV) And Peter answered and said to Jesus, Master, it is good for us to be here: and let us make three tabernacles; one for you, and one for Moses, and one for Elijah.

3ਉਹ ਦੇ ਕੱਪੜੇ ਚਮਕਦਾਰ ਚਿੱਟੇ ਹੋ ਗਏ, ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।

4ਅਤੇ ਉਹਨਾਂ ਨੂੰ ਸਾਹਮਣੇ, ਏਲੀਯਾਹ ਅਤੇ ਮੋਸ਼ੇਹ ਯਿਸ਼ੂ ਨਾਲ ਗੱਲਾਂ ਕਰਦੇ ਦਿਖਾਈ ਦਿੱਤੇ।

5ਪਤਰਸ ਨੇ ਯਿਸ਼ੂ ਨੂੰ ਆਖਿਆ, “ਗੁਰੂ ਜੀ, ਸਾਡੇ ਲਈ ਇੱਥੇ ਹੋਣਾ ਕਿੰਨਾ ਚੰਗਾ ਹੈ। ਆਓ ਆਪਾਂ ਇੱਥੇ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।”

6ਉਹ ਨਹੀਂ ਜਾਣਦਾ ਸੀ ਕਿ ਉਹ ਕੀ ਕਹਿਣ, ਇਸ ਲਈ ਜੋ ਉਹ ਬਹੁਤ ਡਰ ਗਏ ਸਨ।

7ਤਦ ਇੱਕ ਬੱਦਲ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਬੱਦਲ ਵਿੱਚੋਂ ਇੱਕ ਆਵਾਜ਼ ਆਈ: “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਉਹ ਦੀ ਸੁਣੋ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.