5ਪਤਰਸ ਨੇ ਯਿਸ਼ੂ ਨੂੰ ਆਖਿਆ, “ਗੁਰੂ ਜੀ, ਸਾਡੇ ਲਈ ਇੱਥੇ ਹੋਣਾ ਕਿੰਨਾ ਚੰਗਾ ਹੈ। ਆਓ ਆਪਾਂ ਇੱਥੇ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।”
6ਉਹ ਨਹੀਂ ਜਾਣਦਾ ਸੀ ਕਿ ਉਹ ਕੀ ਕਹਿਣ, ਇਸ ਲਈ ਜੋ ਉਹ ਬਹੁਤ ਡਰ ਗਏ ਸਨ।
7ਤਦ ਇੱਕ ਬੱਦਲ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਬੱਦਲ ਵਿੱਚੋਂ ਇੱਕ ਆਵਾਜ਼ ਆਈ: “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਉਹ ਦੀ ਸੁਣੋ!”
8ਅਚਾਨਕ, ਜਦੋਂ ਉਹਨਾਂ ਨੇ ਆਸੇ-ਪਾਸੇ ਵੇਖਿਆ, ਤਾਂ ਉਹਨਾਂ ਨੇ ਯਿਸ਼ੂ ਨੂੰ ਛੱਡ ਕਿਸੇ ਨੂੰ ਨਾ ਵੇਖਿਆ।
9ਜਦੋਂ ਉਹ ਪਹਾੜ ਤੋਂ ਉੱਤਰ ਰਹੇ ਸਨ, ਯਿਸ਼ੂ ਨੇ ਉਹਨਾਂ ਨੂੰ ਆਦੇਸ਼ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਤਦ ਤੱਕ ਉਹ ਕਿਸੇ ਨੂੰ ਜੋ ਕੁਝ ਉਹਨਾਂ ਨੇ ਵੇਖਿਆ ਨਾ ਦੱਸਣ।