7ਤਦ ਇੱਕ ਬੱਦਲ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਬੱਦਲ ਵਿੱਚੋਂ ਇੱਕ ਆਵਾਜ਼ ਆਈ: “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਉਹ ਦੀ ਸੁਣੋ!”
8ਅਚਾਨਕ, ਜਦੋਂ ਉਹਨਾਂ ਨੇ ਆਸੇ-ਪਾਸੇ ਵੇਖਿਆ, ਤਾਂ ਉਹਨਾਂ ਨੇ ਯਿਸ਼ੂ ਨੂੰ ਛੱਡ ਕਿਸੇ ਨੂੰ ਨਾ ਵੇਖਿਆ।
9ਜਦੋਂ ਉਹ ਪਹਾੜ ਤੋਂ ਉੱਤਰ ਰਹੇ ਸਨ, ਯਿਸ਼ੂ ਨੇ ਉਹਨਾਂ ਨੂੰ ਆਦੇਸ਼ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਤਦ ਤੱਕ ਉਹ ਕਿਸੇ ਨੂੰ ਜੋ ਕੁਝ ਉਹਨਾਂ ਨੇ ਵੇਖਿਆ ਨਾ ਦੱਸਣ।
10ਉਹਨਾਂ ਨੇ ਇਹ ਗੱਲ ਆਪਣੇ ਤੱਕ ਰੱਖੀ, ਤੇ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨ ਲੱਗੇ, “ਮੁਰਦਿਆਂ ਵਿੱਚੋਂ ਜੀ ਉੱਠਣ,” ਦਾ ਮਤਲਬ ਕੀ ਹੈ?
11ਅਤੇ ਉਹਨਾਂ ਨੇ ਉਸ ਨੂੰ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”