16ਅਤੇ ਯਾਕੋਬ ਤੋਂ ਯੋਸੇਫ਼ ਪੈਦਾ ਹੋਇਆ, ਉਹ ਮਰਿਯਮ ਦਾ ਪਤੀ ਸੀ ਅਤੇ ਮਰਿਯਮ ਦੀ ਕੁੱਖੋ ਯਿਸ਼ੂ ਨੇ ਜਨਮ ਲਿਆ, ਜਿਸ ਨੂੰ ਮਸੀਹ ਕਿਹਾ ਜਾਂਦਾ ਹੈ।
17ਅਬਰਾਹਾਮ ਤੋਂ ਲੈ ਕੇ ਦਾਵੀਦ ਤੱਕ ਕੁਲ ਚੌਦਾਂ ਪੀੜ੍ਹੀਆਂ ਸਨ, ਦਾਵੀਦ ਤੋਂ ਲੈ ਕੇ ਬਾਬੇਲ ਪੁੱਜਣ ਤੱਕ ਚੌਦਾਂ ਹਨ ਅਤੇ ਬਾਬੇਲ ਵੱਲ ਜਾਣ ਤੋਂ ਲੈ ਕੇ ਮਸੀਹ ਯਿਸ਼ੂ ਤੱਕ ਚੌਦਾਂ ਪੀੜ੍ਹੀਆਂ ਹੋਈਆ।
18ਮਸੀਹ ਯਿਸ਼ੂ ਦਾ ਜਨਮ ਇਸ ਤਰ੍ਹਾਂ ਹੋਇਆ: ਉਹ ਦੀ ਮਾਤਾ ਮਰਿਯਮ ਦੀ ਮੰਗਣੀ ਯੋਸੇਫ਼ ਨਾਲ ਹੋਈ ਸੀ, ਪਰ ਵਿਆਹ ਤੋਂ ਪਹਿਲਾਂ ਹੀ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।
19ਉਸ ਦਾ ਪਤੀ ਯੋਸੇਫ਼ ਜੋ ਇੱਕ ਧਰਮੀ ਪੁਰਖ ਸੀ। ਉਹ ਨਹੀਂ ਚਾਹੁੰਦਾ ਸੀ ਕਿ ਮਰਿਯਮ ਨੂੰ ਲੋਕਾਂ ਵਿੱਚ ਬਦਨਾਮ ਕਰੇ, ਇਸ ਲਈ ਉਸਦੇ ਮਨ ਵਿੱਚ ਇਹ ਸੀ ਕਿ ਉਹ ਉਸਨੂੰ ਚੁੱਪ-ਚਾਪ ਛੱਡ ਦੇਵੇਗਾ।
20ਪਰ ਜਦੋਂ ਉਹ ਇਹਨਾਂ ਗੱਲਾਂ ਦੀ ਸੋਚ ਵਿੱਚ ਸੀ, ਤਾਂ ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਉਸ ਨੂੰ ਕਿਹਾ, “ਯੋਸੇਫ਼ ਦਾਵੀਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਦੇ ਰੂਪ ਵਿੱਚ ਅਪਣਾਉਣ ਤੋਂ ਨਾ ਡਰ, ਕਿਉਂਕਿ ਜੋ ਉਸ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਵੱਲੋਂ ਹੈ।