ਮੱਤੀਯਾਹ 1

ਉਸ ਦਾ ਪਤੀ ਯੋਸੇਫ਼ ਜੋ ਇੱਕ ਧਰਮੀ ਪੁਰਖ ਸੀ। ਉਹ ਨਹੀਂ ਚਾਹੁੰਦਾ ਸੀ ਕਿ ਮਰਿਯਮ ਨੂੰ ਲੋਕਾਂ ਵਿੱਚ ਬਦਨਾਮ ਕਰੇ, ਇਸ ਲਈ ਉਸਦੇ ਮਨ ਵਿੱਚ ਇਹ ਸੀ ਕਿ ਉਹ ਉਸਨੂੰ ਚੁੱਪ-ਚਾਪ ਛੱਡ ਦੇਵੇਗਾ।

Matthew 1:19 (UKJV) Then Joseph her husband, being a just man, and not willing to make her a public example, was minded to put her away privately.

17ਅਬਰਾਹਾਮ ਤੋਂ ਲੈ ਕੇ ਦਾਵੀਦ ਤੱਕ ਕੁਲ ਚੌਦਾਂ ਪੀੜ੍ਹੀਆਂ ਸਨ, ਦਾਵੀਦ ਤੋਂ ਲੈ ਕੇ ਬਾਬੇਲ ਪੁੱਜਣ ਤੱਕ ਚੌਦਾਂ ਹਨ ਅਤੇ ਬਾਬੇਲ ਵੱਲ ਜਾਣ ਤੋਂ ਲੈ ਕੇ ਮਸੀਹ ਯਿਸ਼ੂ ਤੱਕ ਚੌਦਾਂ ਪੀੜ੍ਹੀਆਂ ਹੋਈਆ।

18ਮਸੀਹ ਯਿਸ਼ੂ ਦਾ ਜਨਮ ਇਸ ਤਰ੍ਹਾਂ ਹੋਇਆ: ਉਹ ਦੀ ਮਾਤਾ ਮਰਿਯਮ ਦੀ ਮੰਗਣੀ ਯੋਸੇਫ਼ ਨਾਲ ਹੋਈ ਸੀ, ਪਰ ਵਿਆਹ ਤੋਂ ਪਹਿਲਾਂ ਹੀ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।

19ਉਸ ਦਾ ਪਤੀ ਯੋਸੇਫ਼ ਜੋ ਇੱਕ ਧਰਮੀ ਪੁਰਖ ਸੀ। ਉਹ ਨਹੀਂ ਚਾਹੁੰਦਾ ਸੀ ਕਿ ਮਰਿਯਮ ਨੂੰ ਲੋਕਾਂ ਵਿੱਚ ਬਦਨਾਮ ਕਰੇ, ਇਸ ਲਈ ਉਸਦੇ ਮਨ ਵਿੱਚ ਇਹ ਸੀ ਕਿ ਉਹ ਉਸਨੂੰ ਚੁੱਪ-ਚਾਪ ਛੱਡ ਦੇਵੇਗਾ।

20ਪਰ ਜਦੋਂ ਉਹ ਇਹਨਾਂ ਗੱਲਾਂ ਦੀ ਸੋਚ ਵਿੱਚ ਸੀ, ਤਾਂ ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਉਸ ਨੂੰ ਕਿਹਾ, “ਯੋਸੇਫ਼ ਦਾਵੀਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਦੇ ਰੂਪ ਵਿੱਚ ਅਪਣਾਉਣ ਤੋਂ ਨਾ ਡਰ, ਕਿਉਂਕਿ ਜੋ ਉਸ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਵੱਲੋਂ ਹੈ।

21ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖਣਾ, ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਬਚਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.