ਮੱਤੀਯਾਹ 1

ਇਹ ਸਭ ਇਸ ਲਈ ਹੋਇਆ ਕਿ ਜੋ ਵਚਨ ਪ੍ਰਭੂ ਨੇ ਨਬੀਆਂ ਦੇ ਦੁਆਰਾ ਕਿਹਾ ਗਿਆ ਸੀ ਇਹ ਪੂਰਾ ਹੋਵੇ:

Matthew 1:22 (UKJV) Now all this was done, that it might be fulfilled which was spoken of the Lord by the prophet, saying,

20ਪਰ ਜਦੋਂ ਉਹ ਇਹਨਾਂ ਗੱਲਾਂ ਦੀ ਸੋਚ ਵਿੱਚ ਸੀ, ਤਾਂ ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਉਸ ਨੂੰ ਕਿਹਾ, “ਯੋਸੇਫ਼ ਦਾਵੀਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਦੇ ਰੂਪ ਵਿੱਚ ਅਪਣਾਉਣ ਤੋਂ ਨਾ ਡਰ, ਕਿਉਂਕਿ ਜੋ ਉਸ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਵੱਲੋਂ ਹੈ।

21ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖਣਾ, ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਬਚਾਵੇਗਾ।”

22ਇਹ ਸਭ ਇਸ ਲਈ ਹੋਇਆ ਕਿ ਜੋ ਵਚਨ ਪ੍ਰਭੂ ਨੇ ਨਬੀਆਂ ਦੇ ਦੁਆਰਾ ਕਿਹਾ ਗਿਆ ਸੀ ਇਹ ਪੂਰਾ ਹੋਵੇ:

23“ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ,” ਜਿਸ ਦਾ ਅਰਥ ਹੈ, “ਪਰਮੇਸ਼ਵਰ ਸਾਡੇ ਨਾਲ।”

24ਜਦੋਂ ਯੋਸੇਫ਼ ਨੀਂਦ ਤੋਂ ਉੱਠਿਆ, ਤਾਂ ਉਸਨੇ ਉਸੇ ਤਰ੍ਹਾਂ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਆਗਿਆ ਦਿੱਤੀ ਸੀ ਅਤੇ ਉਹ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲੈ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.