23“ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ,” ਜਿਸ ਦਾ ਅਰਥ ਹੈ, “ਪਰਮੇਸ਼ਵਰ ਸਾਡੇ ਨਾਲ।”
24ਜਦੋਂ ਯੋਸੇਫ਼ ਨੀਂਦ ਤੋਂ ਉੱਠਿਆ, ਤਾਂ ਉਸਨੇ ਉਸੇ ਤਰ੍ਹਾਂ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਆਗਿਆ ਦਿੱਤੀ ਸੀ ਅਤੇ ਉਹ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲੈ ਆਇਆ।
25ਪਰ ਯੋਸੇਫ਼ ਨੇ ਵਿਆਹ ਸੰਪੰਨ ਹੋਣ ਨਾ ਦਿੱਤਾ ਜਦੋਂ ਤੱਕ ਉਸਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਨੇ ਪੁੱਤਰ ਦਾ ਨਾਮ ਯਿਸ਼ੂ ਰੱਖਿਆ।