14ਅਗਰ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਅਤੇ ਤੁਹਾਡੀਆਂ ਗੱਲਾਂ ਨੂੰ ਨਾ ਸੁਣੇ, ਤਾਂ ਉਸ ਘਰ ਅਤੇ ਨਗਰ ਨੂੰ ਛੱਡ ਕੇ ਉਸ ਤੋਂ ਬਾਹਰ ਨਿਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
15ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸੋਦੋਮ ਅਤੇ ਅਮੂਰਾਹ ਦੇ ਸ਼ਹਿਰ ਦੀ ਸਜ਼ਾ ਸਹਿਣਯੋਗ ਹੋਵੇਗੀ।
16“ਵੇਖੋ, ਮੈਂ ਤੁਹਾਨੂੰ ਭੇਡ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
17ਤੁਸੀਂ ਸਾਵਧਾਨ ਰਹੋ! ਕਿਉਂਕਿ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਕੋਰੜੇ ਮਾਰੇ ਜਾਣਗੇ।
18ਤੁਸੀਂ ਮੇਰੇ ਕਾਰਨ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਪਰ ਇਹ ਤੁਹਾਡੇ ਲਈ ਹਾਕਮਾਂ ਅਤੇ ਹੋਰ ਗ਼ੈਰ-ਯਹੂਦੀਆਂ ਨੂੰ ਮੇਰੇ ਬਾਰੇ ਗਵਾਹੀ ਦੇਣ ਦਾ ਮੌਕਾ ਹੋਵੇਗਾ।