16“ਵੇਖੋ, ਮੈਂ ਤੁਹਾਨੂੰ ਭੇਡ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
17ਤੁਸੀਂ ਸਾਵਧਾਨ ਰਹੋ! ਕਿਉਂਕਿ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਕੋਰੜੇ ਮਾਰੇ ਜਾਣਗੇ।
18ਤੁਸੀਂ ਮੇਰੇ ਕਾਰਨ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਪਰ ਇਹ ਤੁਹਾਡੇ ਲਈ ਹਾਕਮਾਂ ਅਤੇ ਹੋਰ ਗ਼ੈਰ-ਯਹੂਦੀਆਂ ਨੂੰ ਮੇਰੇ ਬਾਰੇ ਗਵਾਹੀ ਦੇਣ ਦਾ ਮੌਕਾ ਹੋਵੇਗਾ।
19ਪਰ ਜਦੋਂ ਤੁਹਾਨੂੰ ਉਹ ਫੜਵਾਉਣ, ਤਾਂ ਚਿੰਤਾ ਨਾ ਕਰਨਾ ਕਿ ਅਸੀਂ ਕਿਵੇਂ ਜਾਂ ਕੀ ਬੋਲਾਂਗੇ। ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵਕਤ ਬਖ਼ਸ਼ੀ ਜਾਵੇਗੀ।
20ਇਹ ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਹੋਵੇਗਾ ਜਿਹੜਾ ਤੁਹਾਡੇ ਵਿੱਚੋਂ ਬੋਲੇਗਾ।