21“ਭਰਾ ਆਪਣੇ ਭਰਾ ਨੂੰ ਅਤੇ ਪਿਤਾ ਆਪਣੇ ਪੁੱਤਰ ਨੂੰ ਮੌਤ ਲਈ ਫੜਵਾਏਗਾ; ਅਤੇ ਬੱਚੇ ਆਪਣੇ ਮਾਂ-ਪਿਉ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਹਨਾਂ ਨੂੰ ਮਰਵਾ ਦੇਣਗੇ।
22ਅਤੇ ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਡੇ ਨਾਲ ਨਫ਼ਰਤ ਕਰੇਂਗਾ ਪਰ ਹਰ ਕੋਈ ਜਿਹੜਾ ਅੰਤ ਤੱਕ ਵਿਸ਼ਵਾਸ ਵਿੱਚ ਕਾਇਮ ਰਹੇਗਾ ਉਹ ਹੀ ਬਚਾਇਆ ਜਾਵੇਗਾ।
23ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ, ਤਾਂ ਤੁਸੀਂ ਦੂਜੇ ਸ਼ਹਿਰ ਵਿੱਚ ਭੱਜ ਜਾਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ, ਮਨੁੱਖ ਦਾ ਪੁੱਤਰ ਤੁਹਾਡੇ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਪਹੁੰਚਣ ਤੋਂ ਪਹਿਲਾਂ ਵਾਪਸ ਆ ਜਾਵੇਗਾ।
24“ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ ਹੈ, ਨਾ ਨੌਕਰ ਆਪਣੇ ਮਾਲਕ ਨਾਲੋਂ।
25ਇਹ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇ ਘਰ ਦੇ ਮੁਖੀ ਨੂੰ ਬੇਲਜ਼ਬੂਲ ਆਖਿਆ ਜਾਵੇ, ਤਾਂ ਘਰ ਦੇ ਮੈਂਬਰਾਂ ਨੂੰ ਹੋਰ ਵੀ ਮਾੜੇ ਨਾਵਾਂ ਨਾਲ ਬੁਲਾਇਆ ਜਾਵੇਗਾ!