ਮੱਤੀਯਾਹ 10

ਇਹ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇ ਘਰ ਦੇ ਮੁਖੀ ਨੂੰ ਬੇਲਜ਼ਬੂਲ ਆਖਿਆ ਜਾਵੇ, ਤਾਂ ਘਰ ਦੇ ਮੈਂਬਰਾਂ ਨੂੰ ਹੋਰ ਵੀ ਮਾੜੇ ਨਾਵਾਂ ਨਾਲ ਬੁਲਾਇਆ ਜਾਵੇਗਾ!

Matthew 10:25 (UKJV) It is enough for the disciple that he be as his master, and the servant as his lord. If they have called the master of the house Beelzebub, how much more shall they call them of his household?

23ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ, ਤਾਂ ਤੁਸੀਂ ਦੂਜੇ ਸ਼ਹਿਰ ਵਿੱਚ ਭੱਜ ਜਾਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ, ਮਨੁੱਖ ਦਾ ਪੁੱਤਰ ਤੁਹਾਡੇ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਪਹੁੰਚਣ ਤੋਂ ਪਹਿਲਾਂ ਵਾਪਸ ਆ ਜਾਵੇਗਾ।

24“ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ ਹੈ, ਨਾ ਨੌਕਰ ਆਪਣੇ ਮਾਲਕ ਨਾਲੋਂ।

25ਇਹ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇ ਘਰ ਦੇ ਮੁਖੀ ਨੂੰ ਬੇਲਜ਼ਬੂਲ ਆਖਿਆ ਜਾਵੇ, ਤਾਂ ਘਰ ਦੇ ਮੈਂਬਰਾਂ ਨੂੰ ਹੋਰ ਵੀ ਮਾੜੇ ਨਾਵਾਂ ਨਾਲ ਬੁਲਾਇਆ ਜਾਵੇਗਾ!

26“ਇਸ ਲਈ ਉਹਨਾਂ ਕੋਲੋਂ ਨਾ ਡਰੋ, ਕਿਉਂਕਿ ਇੱਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਜਾਂ ਲੁਕਿਆ ਹੋਇਆ ਕੋਈ ਭੇਤ ਨਹੀਂ ਜੋ ਖੋਲ੍ਹਿਆ ਨਾ ਜਾਵੇਗਾ।

27ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਤੁਸੀਂ ਕੰਨਾ ਨਾਲ ਸੁਣਦੇ ਹੋ ਕੋਠਿਆ ਉੱਤੇ ਉਸਦਾ ਪ੍ਰਚਾਰ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.