25ਇਹ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇ ਘਰ ਦੇ ਮੁਖੀ ਨੂੰ ਬੇਲਜ਼ਬੂਲ ਆਖਿਆ ਜਾਵੇ, ਤਾਂ ਘਰ ਦੇ ਮੈਂਬਰਾਂ ਨੂੰ ਹੋਰ ਵੀ ਮਾੜੇ ਨਾਵਾਂ ਨਾਲ ਬੁਲਾਇਆ ਜਾਵੇਗਾ!
26“ਇਸ ਲਈ ਉਹਨਾਂ ਕੋਲੋਂ ਨਾ ਡਰੋ, ਕਿਉਂਕਿ ਇੱਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਜਾਂ ਲੁਕਿਆ ਹੋਇਆ ਕੋਈ ਭੇਤ ਨਹੀਂ ਜੋ ਖੋਲ੍ਹਿਆ ਨਾ ਜਾਵੇਗਾ।
27ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਤੁਸੀਂ ਕੰਨਾ ਨਾਲ ਸੁਣਦੇ ਹੋ ਕੋਠਿਆ ਉੱਤੇ ਉਸਦਾ ਪ੍ਰਚਾਰ ਕਰੋ।
28ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।
29ਕੀ ਦੋ ਚਿੜੀਆਂ ਇੱਕ ਪੈਸੇ ਦੀਆਂਂ ਨਹੀਂ ਵਿਕਦੀਆਂ? ਪਰ ਉਹਨਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਤੋਂ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।