ਮੱਤੀਯਾਹ 10

ਸਗੋਂ ਤੁਹਾਡੇ ਸਿਰ ਦਾ ਇੱਕ-ਇੱਕ ਵਾਲ ਗਿਣਿਆ ਹੋਇਆ ਹੈ।

Matthew 10:30 (UKJV) But the very hairs of your head are all numbered.

28ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।

29ਕੀ ਦੋ ਚਿੜੀਆਂ ਇੱਕ ਪੈਸੇ ਦੀਆਂਂ ਨਹੀਂ ਵਿਕਦੀਆਂ? ਪਰ ਉਹਨਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਤੋਂ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।

30ਸਗੋਂ ਤੁਹਾਡੇ ਸਿਰ ਦਾ ਇੱਕ-ਇੱਕ ਵਾਲ ਗਿਣਿਆ ਹੋਇਆ ਹੈ।

31ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।”

32ਜੇ ਕੋਈ ਮਨੁੱਖਾਂ ਦੇ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮੈਂ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਉਸਨੂੰ ਸਵੀਕਾਰ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.