34“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
35ਕਿਉਂਕਿ ਮੈਂ ਇਸ ਲਈ ਆਇਆ ਹਾਂ, “ ‘ਬੇਟੇ ਨੂੰ ਉਸਦੇ ਪਿਤਾ ਦੇ ਵਿਰੁੱਧ, ਧੀ ਨੂੰ ਉਸਦੀ ਮਾਂ ਦੇ ਵਿਰੁੱਧ, ਅਤੇ ਨੂੰਹ ਨੂੰ ਉਸਦੀ ਸੱਸ ਦੇ ਵਿਰੁੱਧ ਕਰਾਂ।
36ਮਨੁੱਖ ਦੇ ਦੁਸ਼ਮਣ ਉਸਦੇ ਘਰ ਵਾਲੇ ਹੀ ਹੋਣਗੇ।’
37“ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮੇਰਾ ਚੇਲਾ ਬਣਨ ਯੋਗ ਨਹੀਂ ਹੈ ਅਤੇ ਜਿਹੜਾ ਵੀ ਵਿਅਕਤੀ ਆਪਣੇ ਪੁੱਤਰ ਜਾਂ ਧੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਉਹ ਵੀ ਮੇਰਾ ਚੇਲਾ ਬਣਨ ਦੇ ਯੋਗ ਨਹੀਂ ਹੈ।
38ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਾ ਚੱਲੇ, ਉਹ ਮੇਰੇ ਯੋਗ ਨਹੀਂ ਹੈ।