4ਸ਼ਿਮਓਨ ਕਨਾਨੀ ਅਤੇ ਇਸਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਯਿਸ਼ੂ ਨੂੰ ਧੋਖਾ ਦਿੱਤਾ ਸੀ।
5ਇਹਨਾਂ ਬਾਰ੍ਹਾਂ ਚੇਲਿਆਂ ਨੂੰ ਯਿਸ਼ੂ ਨੇ ਕੁਝ ਹਿਦਾਇਤਾਂ ਦੇ ਕੇ ਭੇਜਿਆ: “ਤੁਸੀਂ ਗ਼ੈਰ-ਯਹੂਦੀਆਂ ਵਿੱਚ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ।
6ਸਗੋਂ ਇਸਰਾਏਲ ਦੀਆਂਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
7ਅਤੇ ਜਿਵੇਂ ਤੁਸੀਂ ਜਾਉ, ਤਾਂ ਇਹ ਪ੍ਰਚਾਰ ਕਰੋ: ‘ਸਵਰਗ ਰਾਜ ਨਜ਼ਦੀਕ ਆ ਗਿਆ ਹੈ।’
8ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।