6ਸਗੋਂ ਇਸਰਾਏਲ ਦੀਆਂਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
7ਅਤੇ ਜਿਵੇਂ ਤੁਸੀਂ ਜਾਉ, ਤਾਂ ਇਹ ਪ੍ਰਚਾਰ ਕਰੋ: ‘ਸਵਰਗ ਰਾਜ ਨਜ਼ਦੀਕ ਆ ਗਿਆ ਹੈ।’
8ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।
9“ਕੋਈ ਵੀ ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰਬੰਧ ਵਿੱਚ ਨਾ ਲਓ।
10ਅਤੇ ਯਾਤਰਾ ਲਈ ਨਾ ਕੋਈ ਝੋਲਾ ਨਾ ਕੋਈ ਵਾਧੂ ਕਮੀਜ਼, ਨਾ ਜੁੱਤੀ, ਨਾ ਲਾਠੀ ਆਪਣੇ ਨਾਲ ਲੈਣਾ, ਕਿਉਂਕਿ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ।