ਮੱਤੀਯਾਹ 11

ਇਹ ਉਹੀ ਹੈ ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਂਗਾ।’

Matthew 11:10 (UKJV) For this is he, of whom it is written, Behold, I send my messenger before your face, which shall prepare your way before you.

8ਅਗਰ ਨਹੀਂ, ਤਾਂ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਜਿਸ ਨੇ ਵਧੀਆ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਸੋਹਣੇ ਕੱਪੜੇ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।

9ਫਿਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।

10ਇਹ ਉਹੀ ਹੈ ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਂਗਾ।’

11ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜੇ ਵੀ ਔਰਤਾਂ ਤੋਂ ਜਨਮੇ ਹਨ ਉਹਨਾਂ ਵਿੱਚੋਂ ਯੋਹਨ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ। ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਨਾਲੋਂ ਵੱਡਾ ਹੈ।

12ਯੋਹਨ ਬਪਤਿਸਮਾ ਦੇਣ ਵਾਲੇ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਸਵਰਗ ਦੇ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.