11ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜੇ ਵੀ ਔਰਤਾਂ ਤੋਂ ਜਨਮੇ ਹਨ ਉਹਨਾਂ ਵਿੱਚੋਂ ਯੋਹਨ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ। ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਨਾਲੋਂ ਵੱਡਾ ਹੈ।
12ਯੋਹਨ ਬਪਤਿਸਮਾ ਦੇਣ ਵਾਲੇ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਸਵਰਗ ਦੇ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।
13ਕਿਉਂ ਜੋ ਸਾਰੇ ਨਬੀਆਂ ਅਤੇ ਬਿਵਸਥਾ ਨੇ ਯੋਹਨ ਦੇ ਆਉਣ ਤੱਕ ਭਵਿੱਖਬਾਣੀਆ ਕੀਤੀਆ।
14ਅਗਰ ਤੁਸੀਂ ਇਸ ਨੂੰ ਸਵੀਕਾਰ ਕਰਨਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹ ਹੀ ਹੈ।
15ਜਿਸ ਦੇ ਕੰਨ ਹਨ, ਉਹ ਸੁਣੇ।