13ਕਿਉਂ ਜੋ ਸਾਰੇ ਨਬੀਆਂ ਅਤੇ ਬਿਵਸਥਾ ਨੇ ਯੋਹਨ ਦੇ ਆਉਣ ਤੱਕ ਭਵਿੱਖਬਾਣੀਆ ਕੀਤੀਆ।
14ਅਗਰ ਤੁਸੀਂ ਇਸ ਨੂੰ ਸਵੀਕਾਰ ਕਰਨਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹ ਹੀ ਹੈ।
15ਜਿਸ ਦੇ ਕੰਨ ਹਨ, ਉਹ ਸੁਣੇ।
16“ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਤਾਂ ਉਹਨਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਆਵਾਜ਼ ਮਾਰ ਕੇ ਬੁਲਾਉਦੇ ਹਨ:
17“ ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਹੀਂ ਨੱਚੇ; ਅਸੀਂ ਦੁੱਖ ਦੇ ਗੀਤ ਗਾਏ, ਫਿਰ ਵੀ ਤੁਸੀਂ ਸੋਗ ਨਾ ਕੀਤਾ।’