ਮੱਤੀਯਾਹ 11

“ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਤਾਂ ਉਹਨਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਆਵਾਜ਼ ਮਾਰ ਕੇ ਬੁਲਾਉਦੇ ਹਨ:

Matthew 11:16 (UKJV) But unto which shall I liken this generation? It is like unto children sitting in the markets, and calling unto their fellows,

14ਅਗਰ ਤੁਸੀਂ ਇਸ ਨੂੰ ਸਵੀਕਾਰ ਕਰਨਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹ ਹੀ ਹੈ।

15ਜਿਸ ਦੇ ਕੰਨ ਹਨ, ਉਹ ਸੁਣੇ।

16“ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਤਾਂ ਉਹਨਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਆਵਾਜ਼ ਮਾਰ ਕੇ ਬੁਲਾਉਦੇ ਹਨ:

17“ ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਹੀਂ ਨੱਚੇ; ਅਸੀਂ ਦੁੱਖ ਦੇ ਗੀਤ ਗਾਏ, ਫਿਰ ਵੀ ਤੁਸੀਂ ਸੋਗ ਨਾ ਕੀਤਾ।’

18ਕਿਉਂ ਜੋ ਯੋਹਨ ਬਪਤਿਸਮਾ ਵਾਲਾ ਨਾ ਖਾਂਦਾ ਨਾ ਪੀਂਦਾ ਸੀ, ਫਿਰ ਵੀ ਉਹ ਆਖਦੇ ਹਨ, ‘ਉਸਨੂੰ ਭੂਤ ਚਿੰਬੜਿਆ ਹੋਇਆ ਹੈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.