24ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਨਿਆਂ ਦੇ ਦਿਨ ਸੋਦੋਮ ਨਗਰ ਦਾ ਹਾਲ ਤੁਹਾਡੇ ਨਾਲੋਂ ਬਿਹਤਰ ਹੋਵੇਗਾ।”
25ਉਸੇ ਵੇਲੇ ਯਿਸ਼ੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਡੀ ਵਡਿਆਈ ਕਰਦਾ ਹਾਂ ਕਿ ਤੁਸੀਂ ਇਨ੍ਹਾਂ ਸਾਰੀਆਂ ਸੱਚਾਈਆਂ ਨੂੰ ਬੁੱਧੀਮਾਨ ਅਤੇ ਗਿਆਨਵਾਨ ਤੋਂ ਲੁਕੋ ਕੇ ਰੱਖਿਆ ਅਤੇ ਉਹਨਾਂ ਨੂੰ ਨਿੱਕੇ ਬੱਚਿਆਂ ਉੱਤੇ ਪ੍ਰਗਟ ਕੀਤਾ।
26ਹਾਂ, ਹੇ ਪਿਤਾ, ਇਹੀ ਤੁਹਾਡੀ ਨਿਗਾਹ ਵਿੱਚ ਚੰਗਾ ਸੀ।
27“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੈ। ਪਿਤਾ ਤੋਂ ਇਲਾਵਾ, ਪੁੱਤਰ ਨੂੰ ਕੋਈ ਨਹੀਂ ਜਾਣਦਾ ਹੈ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਪਿਤਾ ਨੂੰ ਕੋਈ ਜਾਣਦਾ ਹੈ ਅਤੇ ਜਿਸ ਉੱਤੇ ਉਹ ਪੁੱਤਰ ਪ੍ਰਗਟ ਕਰਨਾ ਚਾਹੇ।
28“ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਆਰਾਮ ਦੇਵਾਂਗਾ।