ਮੱਤੀਯਾਹ 11

“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੈ। ਪਿਤਾ ਤੋਂ ਇਲਾਵਾ, ਪੁੱਤਰ ਨੂੰ ਕੋਈ ਨਹੀਂ ਜਾਣਦਾ ਹੈ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਪਿਤਾ ਨੂੰ ਕੋਈ ਜਾਣਦਾ ਹੈ ਅਤੇ ਜਿਸ ਉੱਤੇ ਉਹ ਪੁੱਤਰ ਪ੍ਰਗਟ ਕਰਨਾ ਚਾਹੇ।

Matthew 11:27 (UKJV) All things are delivered unto me of my Father: and no man knows the Son, but the Father; neither knows any man the Father, save the Son, and he to whomsoever the Son will reveal him.

25ਉਸੇ ਵੇਲੇ ਯਿਸ਼ੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਡੀ ਵਡਿਆਈ ਕਰਦਾ ਹਾਂ ਕਿ ਤੁਸੀਂ ਇਨ੍ਹਾਂ ਸਾਰੀਆਂ ਸੱਚਾਈਆਂ ਨੂੰ ਬੁੱਧੀਮਾਨ ਅਤੇ ਗਿਆਨਵਾਨ ਤੋਂ ਲੁਕੋ ਕੇ ਰੱਖਿਆ ਅਤੇ ਉਹਨਾਂ ਨੂੰ ਨਿੱਕੇ ਬੱਚਿਆਂ ਉੱਤੇ ਪ੍ਰਗਟ ਕੀਤਾ।

26ਹਾਂ, ਹੇ ਪਿਤਾ, ਇਹੀ ਤੁਹਾਡੀ ਨਿਗਾਹ ਵਿੱਚ ਚੰਗਾ ਸੀ।

27“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੈ। ਪਿਤਾ ਤੋਂ ਇਲਾਵਾ, ਪੁੱਤਰ ਨੂੰ ਕੋਈ ਨਹੀਂ ਜਾਣਦਾ ਹੈ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਪਿਤਾ ਨੂੰ ਕੋਈ ਜਾਣਦਾ ਹੈ ਅਤੇ ਜਿਸ ਉੱਤੇ ਉਹ ਪੁੱਤਰ ਪ੍ਰਗਟ ਕਰਨਾ ਚਾਹੇ।

28“ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਆਰਾਮ ਦੇਵਾਂਗਾ।

29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਮਨ ਦਾ ਕੋਮਲ ਅਤੇ ਨਮਰ ਹਾਂ ਅਤੇ ਤੁਸੀਂ ਆਪਣੀ ਆਤਮਾ ਲਈ ਆਰਾਮ ਪਾਓਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.