ਮੱਤੀਯਾਹ 11

“ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”

Matthew 11:3 (UKJV) And said unto him, Are you he that should come, or do we look for another?

1ਜਦੋਂ ਯਿਸ਼ੂ ਆਪਣੇ ਬਾਰਾਂ ਚੇਲਿਆਂ ਨੂੰ ਉਪਦੇਸ਼ ਦੇ ਚੁੱਕੇ ਸਨ, ਤਾਂ ਉਹ ਉੱਥੋਂ ਗਲੀਲੀ ਨਗਰ ਦੇ ਕਸਬਿਆਂ ਵਿੱਚ ਸਿਖਾਉਣ ਅਤੇ ਪ੍ਰਚਾਰ ਕਰਨ ਲਈ ਚੱਲਿਆ ਗਿਆ।

2ਉਸ ਸਮੇਂ ਯੋਹਨ ਨੇ ਜੇਲ੍ਹ ਵਿੱਚ ਮਸੀਹ ਦੇ ਅਚਰਜ਼ ਕੰਮਾਂ ਦੇ ਬਾਰੇ ਸੁਣਿਆ ਤਦ ਉਸਨੇ ਆਪਣੇ ਚੇਲਿਆਂ ਨੂੰ ਉਸ ਕੋਲੋ ਇਹ ਪੁੱਛਣ ਲਈ ਭੇਜਿਆ

3“ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”

4ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ:

5ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜ਼ਿੰਦਾ ਕੀਤੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.