2ਉਸ ਸਮੇਂ ਯੋਹਨ ਨੇ ਜੇਲ੍ਹ ਵਿੱਚ ਮਸੀਹ ਦੇ ਅਚਰਜ਼ ਕੰਮਾਂ ਦੇ ਬਾਰੇ ਸੁਣਿਆ ਤਦ ਉਸਨੇ ਆਪਣੇ ਚੇਲਿਆਂ ਨੂੰ ਉਸ ਕੋਲੋ ਇਹ ਪੁੱਛਣ ਲਈ ਭੇਜਿਆ
3“ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”
4ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ:
5ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜ਼ਿੰਦਾ ਕੀਤੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।
6ਅਤੇ ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।”