3“ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”
4ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ:
5ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜ਼ਿੰਦਾ ਕੀਤੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।
6ਅਤੇ ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।”
7ਜਦੋਂ ਯੋਹਨ ਦੇ ਚੇਲੇ ਚਲੇ ਗਏ ਤਾਂ ਯਿਸ਼ੂ ਯੋਹਨ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?