5ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜ਼ਿੰਦਾ ਕੀਤੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।
6ਅਤੇ ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।”
7ਜਦੋਂ ਯੋਹਨ ਦੇ ਚੇਲੇ ਚਲੇ ਗਏ ਤਾਂ ਯਿਸ਼ੂ ਯੋਹਨ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
8ਅਗਰ ਨਹੀਂ, ਤਾਂ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਜਿਸ ਨੇ ਵਧੀਆ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਸੋਹਣੇ ਕੱਪੜੇ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
9ਫਿਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।