ਮੱਤੀਯਾਹ 11

ਫਿਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।

Matthew 11:9 (UKJV) But what went all of you out in order to see? A prophet? yea, I say unto you, and more than a prophet.

7ਜਦੋਂ ਯੋਹਨ ਦੇ ਚੇਲੇ ਚਲੇ ਗਏ ਤਾਂ ਯਿਸ਼ੂ ਯੋਹਨ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?

8ਅਗਰ ਨਹੀਂ, ਤਾਂ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਜਿਸ ਨੇ ਵਧੀਆ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਸੋਹਣੇ ਕੱਪੜੇ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।

9ਫਿਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।

10ਇਹ ਉਹੀ ਹੈ ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਂਗਾ।’

11ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜੇ ਵੀ ਔਰਤਾਂ ਤੋਂ ਜਨਮੇ ਹਨ ਉਹਨਾਂ ਵਿੱਚੋਂ ਯੋਹਨ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ। ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਨਾਲੋਂ ਵੱਡਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.