8ਕਿਉਂਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।”
9ਫਿਰ ਯਿਸ਼ੂ ਉੱਥੋਂ ਤੁਰ ਕੇ ਪ੍ਰਾਰਥਨਾ ਸਥਾਨ ਵਿੱਚ ਗਏ।
10ਅਤੇ ਉੱਥੇ ਇੱਕ ਆਦਮੀ ਸੀ ਜਿਸ ਦਾ ਹੱਥ ਸੁੱਕਿਆ ਹੋਇਆ ਸੀ। ਅਤੇ ਕੁਝ ਫ਼ਰੀਸੀਆ ਨੇ ਯਿਸ਼ੂ ਉੱਤੇ ਦੋਸ਼ ਲਗਾਉਣ ਲਈ ਉਸਨੂੰ ਪੁੱਛਿਆ, “ਕੀ ਬਿਵਸਥਾ ਦੇ ਅਨੁਸਾਰ ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?”
11ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੁਹਾਡੇ ਵਿੱਚੋਂ ਅਜਿਹਾ ਕਿਹੜਾ ਮਨੁੱਖ ਹੈ ਜਿਸਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਜਾਵੇ ਤਾਂ ਕੀ ਉਹ ਉਸਨੂੰ ਨਾ ਕੱਢੇਗਾ?
12ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾ ਉੱਤਮ ਹੈ! ਇਸ ਲਈ ਬਿਵਸਥਾ ਅਨੁਸਾਰ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ।”