ਮੱਤੀਯਾਹ 12

ਯਿਸ਼ੂ ਨੇ ਉਹਨਾਂ ਦੇ ਸੋਚ ਵਿਚਾਰ ਜਾਣ ਕੇ ਉਹਨਾਂ ਨੂੰ ਕਿਹਾ, “ਹਰ ਇੱਕ ਰਾਜ ਜਿਸ ਵਿੱਚ ਫੁੱਟ ਪੈ ਜਾਂਦੀ ਹੈ ਉਹ ਨਾਸ਼ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਪਰਿਵਾਰ ਵਿੱਚ ਫੁੱਟ ਪੈ ਜਾਵੇ ਉਹ ਕਦੇ ਵੀ ਬਣਿਆ ਨਹੀਂ ਰਹੇਗਾ।

Matthew 12:25 (UKJV) And Jesus knew their thoughts, and said unto them, Every kingdom divided against itself is brought to desolation; and every city or house divided against itself shall not stand:

23ਅਤੇ ਸਾਰੇ ਲੋਕ ਜਿਹੜੇ ਉਸ ਜਗ੍ਹਾ ਤੇ ਇਕੱਠੇ ਹੋਏ ਸਨ ਹੈਰਾਨ ਰਹਿ ਗਏ ਤੇ ਬੋਲੇ, “ਕੀ ਇਹ ਦਾਵੀਦ ਦਾ ਪੁੱਤਰ ਤੇ ਨਹੀਂ ਹੈ?”

24ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, “ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”

25ਯਿਸ਼ੂ ਨੇ ਉਹਨਾਂ ਦੇ ਸੋਚ ਵਿਚਾਰ ਜਾਣ ਕੇ ਉਹਨਾਂ ਨੂੰ ਕਿਹਾ, “ਹਰ ਇੱਕ ਰਾਜ ਜਿਸ ਵਿੱਚ ਫੁੱਟ ਪੈ ਜਾਂਦੀ ਹੈ ਉਹ ਨਾਸ਼ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਪਰਿਵਾਰ ਵਿੱਚ ਫੁੱਟ ਪੈ ਜਾਵੇ ਉਹ ਕਦੇ ਵੀ ਬਣਿਆ ਨਹੀਂ ਰਹੇਗਾ।

26ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਸਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਜਾਂਦੀ ਹੈ ਤੇ ਫਿਰ ਉਹਨਾਂ ਦਾ ਰਾਜ ਕਿਵੇਂ ਸਥਿਰ ਰਹਿ ਸਕਦਾ ਹੈ?

27ਅਤੇ ਜੇ ਮੈਂ ਬੇਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ, ਤਾਂ ਫਿਰ ਤੁਹਾਡੇ ਆਪਣੇ ਚੇਲੇ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਉਹ ਹੀ ਤੁਹਾਡਾ ਨਿਆਂ ਕਰਨ ਵਾਲੇ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.