ਮੱਤੀਯਾਹ 12

ਅਤੇ ਜੇ ਮੈਂ ਬੇਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ, ਤਾਂ ਫਿਰ ਤੁਹਾਡੇ ਆਪਣੇ ਚੇਲੇ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਉਹ ਹੀ ਤੁਹਾਡਾ ਨਿਆਂ ਕਰਨ ਵਾਲੇ ਹੋਣਗੇ।

Matthew 12:27 (UKJV) And if I by Beelzebub cast out devils, by whom do your children cast them out? therefore they shall be your judges.

25ਯਿਸ਼ੂ ਨੇ ਉਹਨਾਂ ਦੇ ਸੋਚ ਵਿਚਾਰ ਜਾਣ ਕੇ ਉਹਨਾਂ ਨੂੰ ਕਿਹਾ, “ਹਰ ਇੱਕ ਰਾਜ ਜਿਸ ਵਿੱਚ ਫੁੱਟ ਪੈ ਜਾਂਦੀ ਹੈ ਉਹ ਨਾਸ਼ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਪਰਿਵਾਰ ਵਿੱਚ ਫੁੱਟ ਪੈ ਜਾਵੇ ਉਹ ਕਦੇ ਵੀ ਬਣਿਆ ਨਹੀਂ ਰਹੇਗਾ।

26ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਸਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਜਾਂਦੀ ਹੈ ਤੇ ਫਿਰ ਉਹਨਾਂ ਦਾ ਰਾਜ ਕਿਵੇਂ ਸਥਿਰ ਰਹਿ ਸਕਦਾ ਹੈ?

27ਅਤੇ ਜੇ ਮੈਂ ਬੇਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ, ਤਾਂ ਫਿਰ ਤੁਹਾਡੇ ਆਪਣੇ ਚੇਲੇ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਉਹ ਹੀ ਤੁਹਾਡਾ ਨਿਆਂ ਕਰਨ ਵਾਲੇ ਹੋਣਗੇ।

28ਪਰ ਜੇ ਮੈਂ ਪਰਮੇਸ਼ਵਰ ਦੇ ਆਤਮਾ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ, ਤਾਂ ਪਰਮੇਸ਼ਵਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।

29“ਅਤੇ ਕੋਈ ਕਿਸੇ ਤਾਕਤਵਰ ਆਦਮੀ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਤਾਕਤਵਰ ਆਦਮੀ ਨੂੰ ਬੰਨ੍ਹ ਨਾ ਲਵੇ ਤਾਂ ਉਸਦੀ ਸੰਪਤੀ ਕਿਵੇਂ ਲੁੱਟ ਸਕਦਾ ਹੈ? ਉਹ ਪਹਿਲਾਂ ਉਸਨੂੰ ਬੰਨ੍ਹੇਗਾ ਅਤੇ ਫਿਰ ਉਸ ਦਾ ਘਰ ਲੁੱਟੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.