27ਅਤੇ ਜੇ ਮੈਂ ਬੇਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ, ਤਾਂ ਫਿਰ ਤੁਹਾਡੇ ਆਪਣੇ ਚੇਲੇ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਉਹ ਹੀ ਤੁਹਾਡਾ ਨਿਆਂ ਕਰਨ ਵਾਲੇ ਹੋਣਗੇ।
28ਪਰ ਜੇ ਮੈਂ ਪਰਮੇਸ਼ਵਰ ਦੇ ਆਤਮਾ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ, ਤਾਂ ਪਰਮੇਸ਼ਵਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।
29“ਅਤੇ ਕੋਈ ਕਿਸੇ ਤਾਕਤਵਰ ਆਦਮੀ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਤਾਕਤਵਰ ਆਦਮੀ ਨੂੰ ਬੰਨ੍ਹ ਨਾ ਲਵੇ ਤਾਂ ਉਸਦੀ ਸੰਪਤੀ ਕਿਵੇਂ ਲੁੱਟ ਸਕਦਾ ਹੈ? ਉਹ ਪਹਿਲਾਂ ਉਸਨੂੰ ਬੰਨ੍ਹੇਗਾ ਅਤੇ ਫਿਰ ਉਸ ਦਾ ਘਰ ਲੁੱਟੇਗਾ।
30“ਜਿਹੜਾ ਕੋਈ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
31ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ ਉਹ ਮਾਫ਼ ਨਹੀਂ ਕੀਤਾ ਜਾਵੇਗਾ।