ਮੱਤੀਯਾਹ 12

ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਇਹ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਸਨ?

Matthew 12:3 (UKJV) But he said unto them, Have all of you not read what David did, when he was an hungered, and they that were with him;

1ਇੱਕ ਵਾਰ ਸਬਤ ਦੇ ਦਿਨ ਯਿਸ਼ੂ ਖੇਤਾਂ ਵਿੱਚ ਦੀ ਲੰਘ ਰਹੇ ਸਨ ਅਤੇ ਜਦੋਂ ਉਹਨਾਂ ਦੇ ਚੇਲਿਆਂ ਨੂੰ ਭੁੱਖ ਲੱਗੀ, ਤਾਂ ਉਹਨਾਂ ਨੇ ਸਿੱਟੇ ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।

2ਅਤੇ ਜਦੋਂ ਫ਼ਰੀਸੀਆਂ ਨੇ ਵੇਖਿਆ ਤਾਂ ਉਹਨਾਂ ਨੇ ਯਿਸ਼ੂ ਨੂੰ ਕਿਹਾ, “ਵੇਖ! ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਤੇ ਕਰਨਾ ਬਿਵਸਥਾ ਅਨੁਸਾਰ ਮਨ੍ਹਾ ਹੈ।”

3ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਇਹ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਸਨ?

4ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ ਅਤੇ ਉਸਨੇ ਆਪਣੇ ਸਾਥੀਆ ਨਾਲ ਚੜਾਵੇ ਦੀਆਂਂ ਰੋਟੀਆਂ ਖਾਧੀਆਂ, ਜਿਹੜੀਆਂ ਉਸਨੂੰ ਅਤੇ ਉਸਦੇ ਸਾਥੀਆ ਲਈ ਖਾਣਾ ਬਿਵਸਥਾ ਦੇ ਅਨੁਸਾਰ ਯੋਗ ਨਹੀਂ ਸੀ, ਪਰ ਉਹ ਸਿਰਫ ਜਾਜਕਾਂ ਲਈ ਸਨ।

5ਅਤੇ ਕੀ ਤੁਸੀਂ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰਕੇ ਵੀ ਨਿਰਦੋਸ਼ ਹਨ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.