30“ਜਿਹੜਾ ਕੋਈ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
31ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ ਉਹ ਮਾਫ਼ ਨਹੀਂ ਕੀਤਾ ਜਾਵੇਗਾ।
32ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਬੋਲੇ ਉਹ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ, ਉਸ ਨੂੰ ਨਾ ਇਸ ਯੁੱਗ ਵਿੱਚ ਨਾ ਆਉਣ ਵਾਲੇ ਯੁੱਗ ਵਿੱਚ ਮਾਫ਼ ਕੀਤਾ ਜਾਵੇਗਾ।
33“ਜੇ ਰੁੱਖ ਚੰਗਾ ਹੈ ਤਾਂ ਉਸਦਾ ਫ਼ਲ ਵੀ ਚੰਗਾ ਹੋਵੇਗਾ, ਜੇ ਰੁੱਖ ਮਾੜਾ ਹੈ ਤਾਂ ਉਹ ਫ਼ਲ ਵੀ ਮਾੜਾ ਦੇਵੇਗਾ। ਕਿਉਂਕਿ ਰੁੱਖ ਆਪਣੇ ਫ਼ਲ ਦੁਆਰਾ ਪਛਾਣਿਆ ਜਾਂਦਾ ਹੈ।
34ਅਤੇ ਤੁਸੀਂ ਜੋ ਸੱਪਾਂ ਦੀ ਸੰਤਾਂਨ ਹੋ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।