34ਅਤੇ ਤੁਸੀਂ ਜੋ ਸੱਪਾਂ ਦੀ ਸੰਤਾਂਨ ਹੋ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।
35ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ।
36ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲਾਂ ਦਾ ਜੋ ਉਹ ਬੋਲਦਾ ਹੈ, ਨਿਆਂ ਦੇ ਦਿਨ ਉਸਦਾ ਹਿਸਾਬ ਦੇਵੇਗਾ।
37ਇਸ ਲਈ ਤੂੰ ਆਪਣੀਆਂ ਗੱਲਾਂ ਦੇ ਕਾਰਨ ਹੀ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਹੀ ਦੋਸ਼ੀ ਠਹਿਰਾਇਆ ਜਾਵੇਂਗਾ।”
38ਇੱਕ ਦਿਨ ਕੁਝ ਫ਼ਰੀਸੀਆਂ ਅਤੇ ਕਾਨੂੰਨ ਦੇ ਸਿਖਾਉਣ ਵਾਲਿਆਂ ਨੇ ਉਸਨੂੰ ਕਿਹਾ, “ਗੁਰੂ ਜੀ, ਅਸੀਂ ਤੇਰੇ ਕੋਲੋਂ ਕੋਈ ਚਿੰਨ੍ਹ ਵੇਖਣਾ ਚਾਹੁੰਦੇ ਹਾਂ।”