ਮੱਤੀਯਾਹ 12

ਇੱਕ ਦਿਨ ਕੁਝ ਫ਼ਰੀਸੀਆਂ ਅਤੇ ਕਾਨੂੰਨ ਦੇ ਸਿਖਾਉਣ ਵਾਲਿਆਂ ਨੇ ਉਸਨੂੰ ਕਿਹਾ, “ਗੁਰੂ ਜੀ, ਅਸੀਂ ਤੇਰੇ ਕੋਲੋਂ ਕੋਈ ਚਿੰਨ੍ਹ ਵੇਖਣਾ ਚਾਹੁੰਦੇ ਹਾਂ।”

Matthew 12:38 (UKJV) Then certain of the scribes and of the Pharisees answered, saying, Master, we would see a sign from you.

36ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲਾਂ ਦਾ ਜੋ ਉਹ ਬੋਲਦਾ ਹੈ, ਨਿਆਂ ਦੇ ਦਿਨ ਉਸਦਾ ਹਿਸਾਬ ਦੇਵੇਗਾ।

37ਇਸ ਲਈ ਤੂੰ ਆਪਣੀਆਂ ਗੱਲਾਂ ਦੇ ਕਾਰਨ ਹੀ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਹੀ ਦੋਸ਼ੀ ਠਹਿਰਾਇਆ ਜਾਵੇਂਗਾ।”

38ਇੱਕ ਦਿਨ ਕੁਝ ਫ਼ਰੀਸੀਆਂ ਅਤੇ ਕਾਨੂੰਨ ਦੇ ਸਿਖਾਉਣ ਵਾਲਿਆਂ ਨੇ ਉਸਨੂੰ ਕਿਹਾ, “ਗੁਰੂ ਜੀ, ਅਸੀਂ ਤੇਰੇ ਕੋਲੋਂ ਕੋਈ ਚਿੰਨ੍ਹ ਵੇਖਣਾ ਚਾਹੁੰਦੇ ਹਾਂ।”

39ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕਿ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ! ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ, ਉਹਨਾਂ ਨੂੰ ਕੋਈ ਹੋਰ ਚਿੰਨ੍ਹ ਨਹੀਂ ਦਿੱਤਾ ਜਾਵੇਗਾ।

40ਜਿਸ ਤਰ੍ਹਾਂ ਯੋਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਇੱਕ ਵੱਡੀ ਮੱਛੀ ਦੇ ਪੇਟ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.