ਮੱਤੀਯਾਹ 12

ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕਿ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ! ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ, ਉਹਨਾਂ ਨੂੰ ਕੋਈ ਹੋਰ ਚਿੰਨ੍ਹ ਨਹੀਂ ਦਿੱਤਾ ਜਾਵੇਗਾ।

Matthew 12:39 (UKJV) But he answered and said unto them, An evil and adulterous generation seeks after a sign; and there shall no sign be given to it, but the sign of the prophet Jonas:

37ਇਸ ਲਈ ਤੂੰ ਆਪਣੀਆਂ ਗੱਲਾਂ ਦੇ ਕਾਰਨ ਹੀ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਹੀ ਦੋਸ਼ੀ ਠਹਿਰਾਇਆ ਜਾਵੇਂਗਾ।”

38ਇੱਕ ਦਿਨ ਕੁਝ ਫ਼ਰੀਸੀਆਂ ਅਤੇ ਕਾਨੂੰਨ ਦੇ ਸਿਖਾਉਣ ਵਾਲਿਆਂ ਨੇ ਉਸਨੂੰ ਕਿਹਾ, “ਗੁਰੂ ਜੀ, ਅਸੀਂ ਤੇਰੇ ਕੋਲੋਂ ਕੋਈ ਚਿੰਨ੍ਹ ਵੇਖਣਾ ਚਾਹੁੰਦੇ ਹਾਂ।”

39ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕਿ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ! ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ, ਉਹਨਾਂ ਨੂੰ ਕੋਈ ਹੋਰ ਚਿੰਨ੍ਹ ਨਹੀਂ ਦਿੱਤਾ ਜਾਵੇਗਾ।

40ਜਿਸ ਤਰ੍ਹਾਂ ਯੋਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਇੱਕ ਵੱਡੀ ਮੱਛੀ ਦੇ ਪੇਟ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।

41ਨੀਨਵਾਹ ਸ਼ਹਿਰ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਉਹਨਾਂ ਨੇ ਯੋਨਾਹ ਦਾ ਪ੍ਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਯੋਨਾਹ ਨਾਲੋਂ ਵੀ ਵੱਡਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.